ਤੁਖਾਰੀ ਮਹਲਾ ੧ ॥ ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥ ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥ ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥ ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥ ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥ ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥ ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥ ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥ ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥ ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥ ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥੨॥ ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥ ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥ ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥ ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥ ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥ ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥ ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥ ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥ ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥ ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥ ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥ ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥

Leave a Reply

Powered By Indic IME