ਤੁਖਾਰੀ ਮਹਲਾ ੧ ॥ ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥ ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥ ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥ ਕਿਉ ਦੁਤਰੁ ਤਰੀਐ ਜਮ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥ ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥ ਬੰਧਨਿ ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥੧॥ ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥ ਏ ਮਨ ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥ ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥ ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥ ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥ ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥ ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥ ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥ ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥ ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥ ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥ ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥ ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥ ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥ ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥ ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥ ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥ ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥ ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥ ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥ ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰ ਸਬਦ ਸੁਰਤਿ ਲੰਘਾਵਏ ॥ ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥ ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥ ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਓ ॥੫॥੬॥
Scroll