ਤੁਖਾਰੀ ਛੰਤ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥ ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥ ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥ ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥ ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥ ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ ਰਾਮ ॥ ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥ ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥ ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥ ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥ ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਵਿਟਹੁ ਘੁਮਾਏ ॥੨॥ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥ ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ ਰਾਮ ॥ ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥ ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥ ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥ ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥ ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥ ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥ ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥ ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥
Scroll