ਤੁਖਾਰੀ ਮਹਲਾ ੪ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥ ਜੋ ਤੁਮ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥ ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ਧਿਆਇਆ ॥ ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥ ਜੋਤੀ ਜੋਤਿ ਮਿਲਿ ਜੋਤਿ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥ ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥ ਧਨੁ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥ ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥ ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ ਮਨਿ ਚਿਤਿ ਇਕੁ ਅਰਾਧਿਆ ॥ ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥ ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥੩॥ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥ ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥
Scroll