ਤੁਖਾਰੀ ਮਹਲਾ ੪ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥ ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥ ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥ ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥੨॥ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥ ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥ ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥ ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥ ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥

Leave a Reply

Powered By Indic IME