ਤੁਖਾਰੀ ਮਹਲਾ ੪ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥ ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥ ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥ ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ ॥ ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥ ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥ ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥ ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥ ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥ ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥ ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ ॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥ ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥ ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥ ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਨ ਆਇਆ ॥ ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥ ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥ ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ ਆਢੁ ਦਾਮੁ ਕਿਛੁ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥ ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ ਸਤਿਗੁਰ ਪਿਛੈ ਪਈ ॥ ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ ॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥ ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥ ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥ ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥ ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥

Leave a Reply

Powered By Indic IME