ਤੁਖਾਰੀ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥ ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥ ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ ॥ ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥ ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ ਖੰਨੀਐ ਵੰਞਾ ਦਰਸਨ ਤੇਰੇ ॥ ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਪੇਖਿ ਜੀਵਾ ॥ ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ ਆਸ ਪਿਆਸੀ ਪਿਰ ਕੈ ਤਾਈ ਜਿਉ ਚਾਤ੍ਰਿਕੁ ਬੂੰਦੇਰੇ ॥ ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥ਤੂ ਸਾਚਾ ਸਾਹਿਬੁ ਸਾਹੁ ਅਮਿਤਾ ॥ ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥ ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥ ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥ ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥
Scroll