ਕੇਦਾਰਾ ਮਹਲਾ ੫ ॥ ਹਰਿ ਬਿਨੁ ਜਨਮੁ ਅਕਾਰਥ ਜਾਤ ॥ ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥ ਧਨੁ ਜੋਬਨੁ ਸੰਪੈ ਸੁਖ ਭਗਵੈ ਸੰਗਿ ਨ ਨਿਬਹਤ ਮਾਤ ॥ ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥ ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥ ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥

Leave a Reply

Powered By Indic IME