ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥ ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥੧॥ ਤੇਰਾ ਜਨੁ ਏਕੁ ਆਧੁ ਕੋਈ ॥ ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨ੍ਹ੍ਹੈ ਸੋਈ ॥੧॥ ਰਹਾਉ ॥ ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥ ਚਉਥੇ ਪਦ ਕਉ ਜੋ ਨਰੁ ਚੀਨ੍ਹ੍ਹੈ ਤਿਨ੍ਹ੍ਹ ਹੀ ਪਰਮ ਪਦੁ ਪਾਇਆ ॥੨॥ ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥ ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥੩॥ ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥ ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥੪॥੧॥
Scroll