ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥ ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥ ਹਰਿ ਕੇ ਨਾਮ ਕੇ ਬਿਆਪਾਰੀ ॥ ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥ ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥ ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥ ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥ ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥ ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥

Leave a Reply

Powered By Indic IME