ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥ ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ ਚੁਆਵਉ ॥੧॥ ਬੋਲਹੁ ਭਈਆ ਰਾਮ ਕੀ ਦੁਹਾਈ ॥ ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥੧॥ ਰਹਾਉ ॥ ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥ ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥੨॥ ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥ ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲ੍ਹ੍ਹੈ ਤਾ ਮਨੁ ਖੀਵਾ ਭਾਈ ॥੩॥ ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥ ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥

Leave a Reply

Powered By Indic IME