ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥ ਫੂਟੀ ਆਖੈ ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥ ਚਲਤ ਕਤ ਟੇਢੇ ਟੇਢੇ ਟੇਢੇ ॥ ਅਸਤਿ ਚਰਮ ਬਿਸਟਾ ਕੇ ਮੂੰਦੇ ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥ ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥ ਅਨਿਕ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥ ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪਰਾਨੀ ॥ ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥ ਬਲੂਆ ਕੇ ਘਰੂਆ ਮਹਿ ਬਸਤੇ ਫੁਲਵਤ ਦੇਹ ਅਇਆਨੇ ॥ ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥੪॥੪॥

Leave a Reply

Powered By Indic IME