ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥ ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥੧॥ ਰੇ ਚਿਤ ਚੇਤਿ ਚੇਤ ਅਚੇਤ ॥ ਕਾਹੇ ਨ ਬਾਲਮੀਕਹਿ ਦੇਖ ॥ ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥੧॥ ਰਹਾਉ ॥ ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿਸ੍ਨ ਲਾਵੈ ਹੇਤੁ ॥ ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸ ॥੨॥ ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥ ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥੩॥੧॥

Leave a Reply

Powered By Indic IME