ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥ ਕਿਆ ਕਹੀਐ ਕਿਛੁ ਕਹੀ ਨ ਜਾਇ ॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥ ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ ਅਰਦਾਸਿ ॥੨॥ ਆਖਣੁ ਸੁਨਣਾ ਤੇਰੀ ਬਾਣੀ ॥ ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥ ਕਰੇ ਕਰਾਏ ਜਾਣੈ ਆਪਿ ॥ ਨਾਨਕ ਦੇਖੈ ਥਾਪਿ ਉਥਾਪਿ ॥੪॥੧॥

Leave a Reply

Powered By Indic IME