ੴ ਸਤਿਗੁਰ ਪ੍ਰਸਾਦਿ ॥ ਰਾਗੁ ਭੈਰਉ ਮਹਲਾ ੧ ਘਰੁ ੨ ॥ ਗੁਰ ਕੈ ਸਬਦਿ ਤਰੇ ਮੁਨਿ ਕੇਤੇ ਇੰਦ੍ਰਾਦਿਕ ਬ੍ਰਹਮਾਦਿ ਤਰੇ ॥ ਸਨਕ ਸਨੰਦਨ ਤਪਸੀ ਜਨ ਕੇਤੇ ਗੁਰ ਪਰਸਾਦੀ ਪਾਰਿ ਪਰੇ ॥੧॥ ਭਵਜਲੁ ਬਿਨੁ ਸਬਦੈ ਕਿਉ ਤਰੀਐ ॥ ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ ॥੧॥ ਰਹਾਉ ॥ ਗੁਰੁ ਦੇਵਾ ਗੁਰੁ ਅਲਖ ਅਭੇਵਾ ਤ੍ਰਿਭਵਣ ਸੋਝੀ ਗੁਰ ਕੀ ਸੇਵਾ ॥ ਆਪੇ ਦਾਤਿ ਕਰੀ ਗੁਰਿ ਦਾਤੈ ਪਾਇਆ ਅਲਖ ਅਭੇਵਾ ॥੨॥ ਮਨੁ ਰਾਜਾ ਮਨੁ ਮਨ ਤੇ ਮਾਨਿਆ ਮਨਸਾ ਮਨਹਿ ਸਮਾਈ ॥ ਮਨੁ ਜੋਗੀ ਮਨੁ ਬਿਨਸਿ ਬਿਓਗੀ ਮਨੁ ਸਮਝੈ ਗੁਣ ਗਾਈ ॥੩॥ ਗੁਰ ਤੇ ਮਨੁ ਮਾਰਿਆ ਸਬਦੁ ਵੀਚਾਰਿਆ ਤੇ ਵਿਰਲੇ ਸੰਸਾਰਾ ॥ ਨਾਨਕ ਸਾਹਿਬੁ ਭਰਿਪੁਰਿ ਲੀਣਾ ਸਾਚ ਸਬਦਿ ਨਿਸਤਾਰਾ ॥੪॥੧॥੨॥

Leave a Reply

Powered By Indic IME