ਭੈਰਉ ਮਹਲਾ ੧ ॥ ਨੈਨੀ ਦ੍ਰਿਸਟਿ ਨਹੀ ਤਨੁ ਹੀਨਾ ਜਰਿ ਜੀਤਿਆ ਸਿਰਿ ਕਾਲੋ ॥ ਰੂਪੁ ਰੰਗੁ ਰਹਸੁ ਨਹੀ ਸਾਚਾ ਕਿਉ ਛੋਡੈ ਜਮ ਜਾਲੋ ॥੧॥ ਪ੍ਰਾਣੀ ਹਰਿ ਜਪਿ ਜਨਮੁ ਗਇਓ ॥ ਸਾਚ ਸਬਦ ਬਿਨੁ ਕਬਹੁ ਨ ਛੂਟਸਿ ਬਿਰਥਾ ਜਨਮੁ ਭਇਓ ॥੧॥ ਰਹਾਉ ॥ ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ ਕਠਿਨ ਪੀਰ ਅਤਿ ਭਾਰੀ ॥ ਗੁਰਮੁਖਿ ਰਾਮ ਜਪਹੁ ਰਸੁ ਰਸਨਾ ਇਨ ਬਿਧਿ ਤਰੁ ਤੂ ਤਾਰੀ ॥੨॥ ਬਹਰੇ ਕਰਨ ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੂਝਿਆ ॥ ਜਨਮੁ ਪਦਾਰਥੁ ਮਨਮੁਖਿ ਹਾਰਿਆ ਬਿਨੁ ਗੁਰ ਅੰਧੁ ਨ ਸੂਝਿਆ ॥੩॥ ਰਹੈ ਉਦਾਸੁ ਆਸ ਨਿਰਾਸਾ ਸਹਜ ਧਿਆਨਿ ਬੈਰਾਗੀ ॥ ਪ੍ਰਣਵਤਿ ਨਾਨਕ ਗੁਰਮੁਖਿ ਛੂਟਸਿ ਰਾਮ ਨਾਮਿ ਲਿਵ ਲਾਗੀ ॥੪॥੨॥੩॥
Scroll