ਭੈਰਉ ਮਹਲਾ ੧ ॥ ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥ ਖਿਨੁ ਪਲੁ ਘੜੀ ਨਹੀ ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥੧॥ ਮਨ ਰੇ ਕਿਉ ਛੂਟਸਿ ਦੁਖੁ ਭਾਰੀ ॥ ਕਿਆ ਲੇ ਆਵਸਿ ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ ॥੧॥ ਰਹਾਉ ॥ ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥ ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥੨॥ ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ ਸਬਦ ਸੁਰਤਿ ਨਹੀ ਭਾਈ ॥ ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥੩॥ ਖੋਇਓ ਮੂਲੁ ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥ ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚਿ ਪਤੀਣੇ ॥੪॥੪॥੫॥
Scroll