ਭੈਰਉ ਮਹਲਾ ੧ ॥ ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥ ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥ ਸੋ ਜਨੁ ਐਸਾ ਮੈ ਮਨਿ ਭਾਵੈ ॥ ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥ ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥ ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥ ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥ ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥ ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥
Scroll