ਭੈਰਉ ਮਹਲਾ ੧ ॥ ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥ ਅਮਰ ਪਦਾਰਥ ਤੇ ਕਿਰਤਾਰਥ ਸਹਜ ਧਿਆਨਿ ਲਿਵ ਲਾਈਐ ॥੧॥ ਮਨ ਰੇ ਰਾਮ ਭਗਤਿ ਚਿਤੁ ਲਾਈਐ ॥ ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ ॥੧॥ ਰਹਾਉ ॥ ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥੨॥ ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਗਵਾਰਾ ॥ ਬਿਨੁ ਗੁਰ ਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥੩॥ ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ ॥ ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥੪॥੬॥੭॥
Scroll