ਭੈਰਉ ਮਹਲਾ ੧ ॥ ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥ ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥੧॥ ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥ ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥ ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ ॥ ਬਿਨੁ ਗੁਰ ਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥ ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥ ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥ ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥ ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਂਧੈ ਭੇਖੁ ਭਇਆ ॥੪॥ ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥ ਗੁਰ ਪਰਸਾਦਿ ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭॥੮॥

Leave a Reply

Powered By Indic IME