ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥ ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥ ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥ ਚਾਰੇ ਵਰਨ ਆਖੈ ਸਭੁ ਕੋਈ ॥ ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥੨॥ ਮਾਟੀ ਏਕ ਸਗਲ ਸੰਸਾਰਾ ॥ ਬਹੁ ਬਿਧਿ ਭਾਂਡੇ ਘੜੈ ਕੁਮ੍ਹ੍ਹਾਰਾ ॥੩॥ ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥ ਘਟਿ ਵਧਿ ਕੋ ਕਰੈ ਬੀਚਾਰਾ ॥੪॥ ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥

Leave a Reply

Powered By Indic IME