ਭੈਰਉ ਮਹਲਾ ੩ ॥ ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥ ਏ ਸੂਤੇ ਅਪਣੈ ਅਹੰਕਾਰੀ ॥੧॥ ਮਾਇਆ ਮਦਿ ਮਾਤਾ ਰਹਿਆ ਸੋਇ ॥ ਜਾਗਤੁ ਰਹੈ ਨ ਮੂਸੈ ਕੋਇ ॥੧॥ ਰਹਾਉ ॥ ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥ ਪੰਚ ਦੂਤ ਓਹੁ ਵਸਗਤਿ ਕਰੈ ॥੨॥ ਸੋ ਜਾਗੈ ਜੋ ਤਤੁ ਬੀਚਾਰੈ ॥ ਆਪਿ ਮਰੈ ਅਵਰਾ ਨਹ ਮਾਰੈ ॥੩॥ ਸੋ ਜਾਗੈ ਜੋ ਏਕੋ ਜਾਣੈ ॥ ਪਰਕਿਰਤਿ ਛੋਡੈ ਤਤੁ ਪਛਾਣੈ ॥੪॥ ਚਹੁ ਵਰਨਾ ਵਿਚਿ ਜਾਗੈ ਕੋਇ ॥ ਜਮੈ ਕਾਲੈ ਤੇ ਛੂਟੈ ਸੋਇ ॥੫॥ ਕਹਤ ਨਾਨਕ ਜਨੁ ਜਾਗੈ ਸੋਇ ॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥੬॥੨॥

Leave a Reply

Powered By Indic IME