ਭੈਰਉ ਮਹਲਾ ੩ ॥ ਜਾ ਕਉ ਰਾਖੈ ਅਪਣੀ ਸਰਣਾਈ ॥ ਸਾਚੇ ਲਾਗੈ ਸਾਚਾ ਫਲੁ ਪਾਈ ॥੧॥ ਰੇ ਜਨ ਕੈ ਸਿਉ ਕਰਹੁ ਪੁਕਾਰਾ ॥ ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥ ਏਹੁ ਆਕਾਰੁ ਤੇਰਾ ਹੈ ਧਾਰਾ ॥ ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥ ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥ ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥੩॥ ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥ ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥੪॥੩॥

Leave a Reply

Powered By Indic IME