ਭੈਰਉ ਮਹਲਾ ੩ ॥ ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥ ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥ ਇਸੁ ਮਨ ਕਉ ਕੋਈ ਖੋਜਹੁ ਭਾਈ ॥ ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥ ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥ ਮਮਤਾ ਲਾਇ ਭਰਮਿ ਭਲਾਇਆ ॥੨॥ ਇਸੁ ਮਨ ਤੇ ਸਭ ਪਿੰਡ ਪਰਾਣਾ ॥ ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥ ਕਰਮੁ ਹੋਵੈ ਗੁਰੁ ਕਿਰਪਾ ਕਰੈ ॥ ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥ ਮਨ ਕਾ ਸੁਭਾਉ ਸਦਾ ਬੈਰਾਗੀ ॥ ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥ ਕਹਤ ਨਾਨਕੁ ਜੋ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥੬॥੫॥

Leave a Reply

Powered By Indic IME