ਭੈਰਉ ਮਹਲਾ ੩ ॥ ਨਾਮੇ ਉਧਰੇ ਸਭਿ ਜਿਤਨੇ ਲੋਅ ॥ ਗੁਰਮੁਖਿ ਜਿਨਾ ਪਰਾਪਤਿ ਹੋਇ ॥੧॥ ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥ ਗੁਰਮੁਖਿ ਨਾਮੁ ਵਡਿਆਈ ਦੇਇ ॥੧॥ ਰਹਾਉ ॥ ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥ ਆਪਿ ਉਧਰੇ ਸਭਿ ਕੁਲ ਉਧਾਰਣਹਾਰੁ ॥੨॥ ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ ॥ ਅਉਖੇ ਹੋਵਹਿ ਚੋਟਾ ਖਾਹਿ ॥੩॥ ਆਪੇ ਕਰਤਾ ਦੇਵੈ ਸੋਇ ॥ ਨਾਨਕ ਨਾਮੁ ਪਰਾਪਤਿ ਹੋਇ ॥੪॥੭॥
Scroll