ਭੈਰਉ ਮਹਲਾ ੩ ॥ ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥ ਰਾਮ ਨਾਮ ਸਬਦਿ ਬੀਚਾਰੇ ॥੧॥ ਹਰਿ ਜੀਉ ਅਪਣੀ ਕਿਰਪਾ ਧਾਰੁ ॥ ਗੁਰਮੁਖਿ ਨਾਮੇ ਲਗੈ ਪਿਆਰੁ ॥੧॥ ਰਹਾਉ ॥ ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥ ਪੂਰੈ ਗੁਰਿ ਮੇਲਾਵਾ ਹੋਇ ॥੨॥ ਨਿਜ ਘਰਿ ਵਸੈ ਸਹਜਿ ਸੁਭਾਇ ॥ ਗੁਰਮੁਖਿ ਨਾਮੁ ਵਸੈ ਮਨਿ ਆਇ ॥੩॥ ਆਪੇ ਵੇਖੈ ਵੇਖਣਹਾਰੁ ॥ ਨਾਨਕ ਨਾਮੁ ਰਖਹੁ ਉਰ ਧਾਰਿ ॥੪॥੮॥

Leave a Reply

Powered By Indic IME