ਭੈਰਉ ਮਹਲਾ ੩ ॥ ਕਲਜੁਗ ਮਹਿ ਬਹੁ ਕਰਮ ਕਮਾਹਿ ॥ ਨਾ ਰੁਤਿ ਨ ਕਰਮ ਥਾਇ ਪਾਹਿ ॥੧॥ ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥ ਗੁਰਮੁਖਿ ਸਾਚਾ ਲਗੈ ਪਿਆਰੁ ॥੧॥ ਰਹਾਉ ॥ ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥ ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥੨॥ ਗਿਆਨ ਅੰਜਨੁ ਸਤਿਗੁਰ ਤੇ ਹੋਇ ॥ ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥ ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥ ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥

Leave a Reply

Powered By Indic IME