ਭੈਰਉ ਮਹਲਾ ੩ ॥ ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥ ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥ ਹਰਿ ਜੀਉ ਸਤਸੰਗਤਿ ਮੇਲਾਇ ॥ ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥ ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥ ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥ ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥ ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥
Scroll