ਭੈਰਉ ਮਹਲਾ ੩ ॥ ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥ ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥੧॥ ਭਗਤੁ ਭਗਤੁ ਕਹੈ ਸਭੁ ਕੋਈ ॥ ਬਿਨੁ ਸਤਿਗੁਰ ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥੧॥ ਰਹਾਉ ॥ ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ ॥ ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥੨॥ ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਨ ਜਾਈ ॥ ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥੩॥ ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥ ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ ॥੪॥੪॥੧੪॥
Scroll