ਭੈਰਉ ਮਹਲਾ ੩ ॥ ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥ ਉਦਰੁ ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥ ਸਦਾ ਅਨੰਦੁ ਰਾਮ ਰਸਿ ਰਾਤੇ ॥ ਹਿਰਦੈ ਨਾਮੁ ਦੁਬਿਧਾ ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥੧॥ ਰਹਾਉ ॥ ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ ਸਿਰਿ ਧੰਧੈ ਲਾਏ ॥ ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥੨॥ ਤਿਸ ਨੋ ਕਿਹੁ ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ ॥ ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥੩॥ ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥ ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥੪॥੫॥੧੫॥
Scroll