ਭੈਰਉ ਮਹਲਾ ੩ ॥ ਕਲਿ ਮਹਿ ਪ੍ਰੇਤ ਜਿਨ੍ਹ੍ਹੀ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥ ਦੁਆਪੁਰਿ ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥੧॥ ਕਲਿ ਮਹਿ ਰਾਮ ਨਾਮਿ ਵਡਿਆਈ ॥ ਜੁਗਿ ਜੁਗਿ ਗੁਰਮੁਖਿ ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥੧॥ ਰਹਾਉ ॥ ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ ਵਸਾਈ ॥ ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥੨॥ ਮੇਰਾ ਪ੍ਰਭੁ ਹੈ ਗੁਣ ਕਾ ਦਾਤਾ ਅਵਗਣ ਸਬਦਿ ਜਲਾਏ ॥ ਜਿਨ ਮਨਿ ਵਸਿਆ ਸੇ ਜਨ ਸੋਹੇ ਹਿਰਦੈ ਨਾਮੁ ਵਸਾਏ ॥੩॥ ਘਰੁ ਦਰੁ ਮਹਲੁ ਸਤਿਗੁਰੂ ਦਿਖਾਇਆ ਰੰਗ ਸਿਉ ਰਲੀਆ ਮਾਣੈ ॥ ਜੋ ਕਿਛੁ ਕਹੈ ਸੁ ਭਲਾ ਕਰਿ ਮਾਨੈ ਨਾਨਕ ਨਾਮੁ ਵਖਾਣੈ ॥੪॥੬॥੧੬॥
Scroll