ਭੈਰਉ ਮਹਲਾ ੩ ॥ ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥ ਦੂਜੈ ਭਾਇ ਫਾਥੇ ਜਮ ਜਾਲਾ ॥ ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥ ਹਰਿ ਸੁਖਦਾਤਾ ਮੇਰੈ ਨਾਲਾ ॥੧॥ ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥ ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥ ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥ ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥ ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥ ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥ ਸੰਡਾ ਮਰਕਾ ਸਭਿ ਜਾਇ ਪੁਕਾਰੇ ॥ ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥ ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥ ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥੩॥ ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥ ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥ ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮ੍ਹ੍ਹ ਉਪਾੜਿ ॥ ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥੪॥ ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥ ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥ ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥ ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥

Leave a Reply

Powered By Indic IME