ਭੈਰਉ ਮਹਲਾ ੩ ॥ ਆਪੇ ਦੈਤ ਲਾਇ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥ ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥ ਜੁਗਿ ਜੁਗਿ ਭਗਤਾ ਕੀ ਰਖਦਾ ਆਇਆ ॥ ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ ॥੧॥ ਰਹਾਉ ॥ ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥ ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥੨॥ ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥ ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥੩॥ ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ ਡਰੈ ਨ ਕਿਸੈ ਦਾ ਡਰਾਇਆ ॥ ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜਾ ਆਇਆ ॥੪॥ ਆਪਣੀ ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥ ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਪਾਈ ॥੫॥੧੧॥੨੧॥

Leave a Reply

Powered By Indic IME