ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ ॥ ਗੁਰ ਸਬਦੀ ਹਰਿ ਭਜੁ ਸੁਰਤਿ ਸਮਾਇਣੁ ॥੧॥ ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ ॥ ਸੰਗਤਿ ਸਾਧ ਮੇਲਿ ਹਰਿ ਗਾਇਣੁ ॥ ਗੁਰਮਤੀ ਲੇ ਰਾਮ ਰਸਾਇਣੁ ॥੨॥ ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥ ਸਭਿ ਕਿਲਵਿਖ ਪਾਪ ਗਏ ਗਾਵਾਇਣੁ ॥੩॥ ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥ ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥੪॥੧॥

Leave a Reply

Powered By Indic IME