ਭੈਰਉ ਮਹਲਾ ੪ ॥ ਬੋਲਿ ਹਰਿ ਨਾਮੁ ਸਫਲ ਸਾ ਘਰੀ ॥ ਗੁਰ ਉਪਦੇਸਿ ਸਭਿ ਦੁਖ ਪਰਹਰੀ ॥੧॥ ਮੇਰੇ ਮਨ ਹਰਿ ਭਜੁ ਨਾਮੁ ਨਰਹਰੀ ॥ ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਤਰੀ ॥੧॥ ਰਹਾਉ ॥ ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥ ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥੨॥ ਸਤਸੰਗਤਿ ਸਾਧ ਧੂਰਿ ਮੁਖਿ ਪਰੀ ॥ ਇਸਨਾਨੁ ਕੀਓ ਅਠਸਠਿ ਸੁਰਸਰੀ ॥੩॥ ਹਮ ਮੂਰਖ ਕਉ ਹਰਿ ਕਿਰਪਾ ਕਰੀ ॥ ਜਨੁ ਨਾਨਕੁ ਤਾਰਿਓ ਤਾਰਣ ਹਰੀ ॥੪॥੨॥
Scroll