ਭੈਰਉ ਮਹਲਾ ੪ ॥ ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥ ਹਿਰਦੈ ਫੇਰਿ ਚਲੈ ਤੁਧੁ ਨਾਲੀ ॥੧॥ ਹਰਿ ਹਰਿ ਨਾਮੁ ਜਪਹੁ ਬਨਵਾਲੀ ॥ ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ ਜਮ ਜਾਲੀ ॥੧॥ ਰਹਾਉ ॥ ਗੁਰਮੁਖਿ ਸੇਵਾ ਘਾਲ ਜਿਨਿ ਘਾਲੀ ॥ ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥੨॥ ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ ॥ ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥੩॥ ਹਮ ਬਾਰਿਕ ਹਰਿ ਪਿਤਾ ਪ੍ਰਤਿਪਾਲੀ ॥ ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥੪॥੩॥
Scroll