ਭੈਰਉ ਮਹਲਾ ੪ ॥ ਸਭਿ ਘਟ ਤੇਰੇ ਤੂ ਸਭਨਾ ਮਾਹਿ ॥ ਤੁਝ ਤੇ ਬਾਹਰਿ ਕੋਈ ਨਾਹਿ ॥੧॥ ਹਰਿ ਸੁਖਦਾਤਾ ਮੇਰੇ ਮਨ ਜਾਪੁ ॥ ਹਉ ਤੁਧੁ ਸਾਲਾਹੀ ਤੂ ਮੇਰਾ ਹਰਿ ਪ੍ਰਭੁ ਬਾਪੁ ॥੧॥ ਰਹਾਉ ॥ ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥ ਸਭ ਤੇਰੈ ਵਸਿ ਦੂਜਾ ਅਵਰੁ ਨ ਕੋਇ ॥੨॥ ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥ ਤਿਸ ਕੈ ਨੇੜੈ ਕੋਇ ਨ ਜਾਵੈ ॥੩॥ ਤੂ ਜਲਿ ਥਲਿ ਮਹੀਅਲਿ ਸਭ ਤੈ ਭਰਪੂਰਿ ॥ ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥੪॥੪॥
Scroll