ਭੈਰਉ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥ ਮਸਤਕਿ ਭਾਗੁ ਹੋਵੈ ਜਿਸੁ ਲਿਖਿਆ ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮ੍ਹ੍ਹਾਰਿ ॥੧॥ ਮਧੁਸੂਦਨੁ ਜਪੀਐ ਉਰ ਧਾਰਿ ॥ ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰ ਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥ ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥ ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥ ਜੋ ਕਿਛੁ ਕਰੇ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥ ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥ ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥

Leave a Reply

Powered By Indic IME