ਭੈਰਉ ਮਹਲਾ ੪ ॥ ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥ ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥ ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥੧॥ ਰਹਾਉ ॥ ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥ ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥ ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥ ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥ ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥ ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥
Scroll