ਭੈਰਉ ਮਹਲਾ ੪ ॥ ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥ ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥ ਜਗਜੀਵਨੁ ਹਰਿ ਧਿਆਇ ਤਰਣੇ ॥ ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥ ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥ ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥੨॥ ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥ ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥ ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥ ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥
Scroll