ਭੈਰਉ ਮਹਲਾ ੫ ॥ ਵਰਤ ਨ ਰਹਉ ਨ ਮਹ ਰਮਦਾਨਾ ॥ ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥ ਏਕੁ ਗੁਸਾਈ ਅਲਹੁ ਮੇਰਾ ॥ ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ ॥ ਹਜ ਕਾਬੈ ਜਾਉ ਨ ਤੀਰਥ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥੨॥ ਪੂਜਾ ਕਰਉ ਨ ਨਿਵਾਜ ਗੁਜਾਰਉ ॥ ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥ ਨਾ ਹਮ ਹਿੰਦੂ ਨ ਮੁਸਲਮਾਨ ॥ ਅਲਹ ਰਾਮ ਕੇ ਪਿੰਡੁ ਪਰਾਨ ॥੪॥ ਕਹੁ ਕਬੀਰ ਇਹੁ ਕੀਆ ਵਖਾਨਾ ॥ ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥੫॥੩॥

Leave a Reply

Powered By Indic IME