ਭੈਰਉ ਮਹਲਾ ੫ ॥ ਜੇ ਸਉ ਲੋਚਿ ਲੋਚਿ ਖਾਵਾਇਆ ॥ ਸਾਕਤ ਹਰਿ ਹਰਿ ਚੀਤਿ ਨ ਆਇਆ ॥੧॥ ਸੰਤ ਜਨਾ ਕੀ ਲੇਹੁ ਮਤੇ ॥ ਸਾਧਸੰਗਿ ਪਾਵਹੁ ਪਰਮ ਗਤੇ ॥੧॥ ਰਹਾਉ ॥ ਪਾਥਰ ਕਉ ਬਹੁ ਨੀਰੁ ਪਵਾਇਆ ॥ ਨਹ ਭੀਗੈ ਅਧਿਕ ਸੂਕਾਇਆ ॥੨॥ ਖਟੁ ਸਾਸਤ੍ਰ ਮੂਰਖੈ ਸੁਨਾਇਆ ॥ ਜੈਸੇ ਦਹ ਦਿਸ ਪਵਨੁ ਝੁਲਾਇਆ ॥੩॥ ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ ॥ ਤਿਉ ਸਾਕਤ ਤੇ ਕੋ ਨ ਬਰਾਸਾਇਆ ॥੪॥ ਤਿਤ ਹੀ ਲਾਗਾ ਜਿਤੁ ਕੋ ਲਾਇਆ ॥ ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥੫॥੫॥

Leave a Reply

Powered By Indic IME