ਭੈਰਉ ਮਹਲਾ ੫ ॥ ਸਤਿਗੁਰੁ ਸੇਵਿ ਸਰਬ ਫਲ ਪਾਏ ॥ ਜਨਮ ਜਨਮ ਕੀ ਮੈਲੁ ਮਿਟਾਏ ॥੧॥ ਪਤਿਤ ਪਾਵਨ ਪ੍ਰਭ ਤੇਰੋ ਨਾਉ ॥ ਪੂਰਬਿ ਕਰਮ ਲਿਖੇ ਗੁਣ ਗਾਉ ॥੧॥ ਰਹਾਉ ॥ ਸਾਧੂ ਸੰਗਿ ਹੋਵੈ ਉਧਾਰੁ ॥ ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥ ਸਰਬ ਕਲਿਆਣ ਚਰਣ ਪ੍ਰਭ ਸੇਵਾ ॥ ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥ ਨਾਨਕ ਪਾਇਆ ਨਾਮ ਨਿਧਾਨੁ ॥ ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥
Scroll