ਭੈਰਉ ਮਹਲਾ ੫ ॥ ਅਪਣੇ ਦਾਸ ਕਉ ਕੰਠਿ ਲਗਾਵੈ ॥ ਨਿੰਦਕ ਕਉ ਅਗਨਿ ਮਹਿ ਪਾਵੈ ॥੧॥ ਪਾਪੀ ਤੇ ਰਾਖੇ ਨਾਰਾਇਣ ॥ ਪਾਪੀ ਕੀ ਗਤਿ ਕਤਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥੧॥ ਰਹਾਉ ॥ ਦਾਸ ਰਾਮ ਜੀਉ ਲਾਗੀ ਪ੍ਰੀਤਿ ॥ ਨਿੰਦਕ ਕੀ ਹੋਈ ਬਿਪਰੀਤਿ ॥੨॥ ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥ ਦੋਖੀ ਅਪਣਾ ਕੀਤਾ ਪਾਇਆ ॥੩॥ ਆਇ ਨ ਜਾਈ ਰਹਿਆ ਸਮਾਈ ॥ ਨਾਨਕ ਦਾਸ ਹਰਿ ਕੀ ਸਰਣਾਈ ॥੪॥੧੩॥

Leave a Reply

Powered By Indic IME