ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥ ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਰਸ ਮਾਤਾ ॥੧॥ ਰੇ ਮਨ ਮੇਰੇ ਤੂ ਗੋਵਿਦ ਭਾਜੁ ॥ ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ ਕਾਜੁ ॥੧॥ ਰਹਾਉ ॥ ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥ ਹਰਿ ਕੀ ਭਗਤਿ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥੨॥ ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥ ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥੩॥ ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ ਨਹੀ ਪਾਇਆ ॥ ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥੪॥੧॥੧੪॥

Leave a Reply

Powered By Indic IME