ਭੈਰਉ ਮਹਲਾ ੫ ॥ ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥ ਦੰਡਧਾਰ ਜਟਧਾਰੈ ਪੇਖਿਓ ਵਰਤ ਨੇਮ ਤੀਰਥਾਏ ॥੧॥ ਸੰਤਸੰਗਿ ਪੇਖਿਓ ਮਨ ਮਾਏਂ ॥ ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥੧॥ ਰਹਾਉ ॥ ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ ॥ ਤਪੀ ਤਪੀਸੁਰ ਮੁਨਿ ਮਹਿ ਪੇਖਿਓ ਨਟ ਨਾਟਿਕ ਨਿਰਤਾਏ ॥੨॥ ਚਹੁ ਮਹਿ ਪੇਖਿਓ ਖਟ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ ॥ ਸਭ ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥੩॥ ਅਗਹ ਅਗਹ ਬੇਅੰਤ ਸੁਆਮੀ ਨਹ ਕੀਮ ਕੀਮ ਕੀਮਾਏ ॥ ਜਨ ਨਾਨਕ ਤਿਨ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥੪॥੨॥੧੫॥
Scroll