ਭੈਰਉ ਮਹਲਾ ੫ ॥ ਨਿਕਟਿ ਬੁਝੈ ਸੋ ਬੁਰਾ ਕਿਉ ਕਰੈ ॥ ਬਿਖੁ ਸੰਚੈ ਨਿਤ ਡਰਤਾ ਫਿਰੈ ॥ ਹੈ ਨਿਕਟੇ ਅਰੁ ਭੇਦੁ ਨ ਪਾਇਆ ॥ ਬਿਨੁ ਸਤਿਗੁਰ ਸਭ ਮੋਹੀ ਮਾਇਆ ॥੧॥ ਨੇੜੈ ਨੇੜੈ ਸਭੁ ਕੋ ਕਹੈ ॥ ਗੁਰਮੁਖਿ ਭੇਦੁ ਵਿਰਲਾ ਕੋ ਲਹੈ ॥੧॥ ਰਹਾਉ ॥ ਨਿਕਟਿ ਨ ਦੇਖੈ ਪਰ ਗ੍ਰਿਹਿ ਜਾਇ ॥ ਦਰਬੁ ਹਿਰੈ ਮਿਥਿਆ ਕਰਿ ਖਾਇ ॥ ਪਈ ਠਗਉਰੀ ਹਰਿ ਸੰਗਿ ਨ ਜਾਨਿਆ ॥ ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥੨॥ ਨਿਕਟਿ ਨ ਜਾਨੈ ਬੋਲੈ ਕੂੜੁ ॥ ਮਾਇਆ ਮੋਹਿ ਮੂਠਾ ਹੈ ਮੂੜੁ ॥ ਅੰਤਰਿ ਵਸਤੁ ਦਿਸੰਤਰਿ ਜਾਇ ॥ ਬਾਝੁ ਗੁਰੂ ਹੈ ਭਰਮਿ ਭੁਲਾਇ ॥੩॥ ਜਿਸੁ ਮਸਤਕਿ ਕਰਮੁ ਲਿਖਿਆ ਲਿਲਾਟ ॥ ਸਤਿਗੁਰੁ ਸੇਵੇ ਖੁਲ੍ਹ੍ਹੇ ਕਪਾਟ ॥ ਅੰਤਰਿ ਬਾਹਰਿ ਨਿਕਟੇ ਸੋਇ ॥ ਜਨ ਨਾਨਕ ਆਵੈ ਨ ਜਾਵੈ ਕੋਇ ॥੪॥੩॥੧੬॥
Scroll