ਭੈਰਉ ਮਹਲਾ ੫ ॥ ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥ ਸਭ ਤੁਝ ਹੀ ਅੰਤਰਿ ਸਗਲ ਸੰਸਾਰੈ ॥ ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥ ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥੧॥ ਰਾਖਹੁ ਰਾਖਹੁ ਕਿਰਪਾ ਧਾਰਿ ॥ ਤੇਰੀ ਸਰਣਿ ਤੇਰੈ ਦਰਵਾਰਿ ॥੧॥ ਰਹਾਉ ॥ ਜਿਨਿ ਸੇਵਿਆ ਨਿਰਭਉ ਸੁਖਦਾਤਾ ॥ ਤਿਨਿ ਭਉ ਦੂਰਿ ਕੀਆ ਏਕੁ ਪਰਾਤਾ ॥ ਜੋ ਤੂ ਕਰਹਿ ਸੋਈ ਫੁਨਿ ਹੋਇ ॥ ਮਾਰੈ ਨ ਰਾਖੈ ਦੂਜਾ ਕੋਇ ॥੨॥ ਕਿਆ ਤੂ ਸੋਚਹਿ ਮਾਣਸ ਬਾਣਿ ॥ ਅੰਤਰਜਾਮੀ ਪੁਰਖੁ ਸੁਜਾਣੁ ॥ ਏਕ ਟੇਕ ਏਕੋ ਆਧਾਰੁ ॥ ਸਭ ਕਿਛੁ ਜਾਣੈ ਸਿਰਜਣਹਾਰੁ ॥੩॥ ਜਿਸੁ ਊਪਰਿ ਨਦਰਿ ਕਰੇ ਕਰਤਾਰੁ ॥ ਤਿਸੁ ਜਨ ਕੇ ਸਭਿ ਕਾਜ ਸਵਾਰਿ ॥ ਤਿਸ ਕਾ ਰਾਖਾ ਏਕੋ ਸੋਇ ॥ ਜਨ ਨਾਨਕ ਅਪੜਿ ਨ ਸਾਕੈ ਕੋਇ ॥੪॥੪॥੧੭॥

Leave a Reply

Powered By Indic IME