ਭੈਰਉ ਮਹਲਾ ੫ ॥ ਤਉ ਕੜੀਐ ਜੇ ਹੋਵੈ ਬਾਹਰਿ ॥ ਤਉ ਕੜੀਐ ਜੇ ਵਿਸਰੈ ਨਰਹਰਿ ॥ ਤਉ ਕੜੀਐ ਜੇ ਦੂਜਾ ਭਾਏ ॥ ਕਿਆ ਕੜੀਐ ਜਾਂ ਰਹਿਆ ਸਮਾਏ ॥੧॥ ਮਾਇਆ ਮੋਹਿ ਕੜੇ ਕੜਿ ਪਚਿਆ ॥ ਬਿਨੁ ਨਾਵੈ ਭ੍ਰਮਿ ਭ੍ਰਮਿ ਭ੍ਰਮਿ ਖਪਿਆ ॥੧॥ ਰਹਾਉ ॥ ਤਉ ਕੜੀਐ ਜੇ ਦੂਜਾ ਕਰਤਾ ॥ ਤਉ ਕੜੀਐ ਜੇ ਅਨਿਆਇ ਕੋ ਮਰਤਾ ॥ ਤਉ ਕੜੀਐ ਜੇ ਕਿਛੁ ਜਾਣੈ ਨਾਹੀ ॥ ਕਿਆ ਕੜੀਐ ਜਾਂ ਭਰਪੂਰਿ ਸਮਾਹੀ ॥੨॥ ਤਉ ਕੜੀਐ ਜੇ ਕਿਛੁ ਹੋਇ ਧਿਙਾਣੈ ॥ ਤਉ ਕੜੀਐ ਜੇ ਭੂਲਿ ਰੰਞਾਣੈ ॥ ਗੁਰਿ ਕਹਿਆ ਜੋ ਹੋਇ ਸਭੁ ਪ੍ਰਭ ਤੇ ॥ ਤਬ ਕਾੜਾ ਛੋਡਿ ਅਚਿੰਤ ਹਮ ਸੋਤੇ ॥੩॥ ਪ੍ਰਭ ਤੂਹੈ ਠਾਕੁਰੁ ਸਭੁ ਕੋ ਤੇਰਾ ॥ ਜਿਉ ਭਾਵੈ ਤਿਉ ਕਰਹਿ ਨਿਬੇਰਾ ॥ ਦੁਤੀਆ ਨਾਸਤਿ ਇਕੁ ਰਹਿਆ ਸਮਾਇ ॥ ਰਾਖਹੁ ਪੈਜ ਨਾਨਕ ਸਰਣਾਇ ॥੪॥੫॥੧੮॥

Leave a Reply

Powered By Indic IME