ਭੈਰਉ ਮਹਲਾ ੫ ॥ ਬਿਨੁ ਬਾਜੇ ਕੈਸੋ ਨਿਰਤਿਕਾਰੀ ॥ ਬਿਨੁ ਕੰਠੈ ਕੈਸੇ ਗਾਵਨਹਾਰੀ ॥ ਜੀਲ ਬਿਨਾ ਕੈਸੇ ਬਜੈ ਰਬਾਬ ॥ ਨਾਮ ਬਿਨਾ ਬਿਰਥੇ ਸਭਿ ਕਾਜ ॥੧॥ ਨਾਮ ਬਿਨਾ ਕਹਹੁ ਕੋ ਤਰਿਆ ॥ ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ ॥ ਬਿਨੁ ਜਿਹਵਾ ਕਹਾ ਕੋ ਬਕਤਾ ॥ ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥ ਬਿਨੁ ਨੇਤ੍ਰਾ ਕਹਾ ਕੋ ਪੇਖੈ ॥ ਨਾਮ ਬਿਨਾ ਨਰੁ ਕਹੀ ਨ ਲੇਖੈ ॥੨॥ ਬਿਨੁ ਬਿਦਿਆ ਕਹਾ ਕੋਈ ਪੰਡਿਤ ॥ ਬਿਨੁ ਅਮਰੈ ਕੈਸੇ ਰਾਜ ਮੰਡਿਤ ॥ ਬਿਨੁ ਬੂਝੇ ਕਹਾ ਮਨੁ ਠਹਰਾਨਾ ॥ ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥ ਬਿਨੁ ਬੈਰਾਗ ਕਹਾ ਬੈਰਾਗੀ ॥ ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥ ਬਿਨੁ ਬਸਿ ਪੰਚ ਕਹਾ ਮਨ ਚੂਰੇ ॥ ਨਾਮ ਬਿਨਾ ਸਦ ਸਦ ਹੀ ਝੂਰੇ ॥੪॥ ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥ ਬਿਨੁ ਪੇਖੇ ਕਹੁ ਕੈਸੋ ਧਿਆਨੁ ॥ ਬਿਨੁ ਭੈ ਕਥਨੀ ਸਰਬ ਬਿਕਾਰ ॥ ਕਹੁ ਨਾਨਕ ਦਰ ਕਾ ਬੀਚਾਰ ॥੫॥੬॥੧੯॥
Scroll